ਪੰਜਾਬ ਵਾਸੀਆਂ ਲਈ ਅਹਿਮ ਖ਼ਬਰ ਹੈ। ਦਰਅਸਲ, 10 ਮਾਰਚ ਤੋਂ 15 ਮਾਰਚ ਤੱਕ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਲਾ-ਮਹੱਲਾ ਮਨਾਇਆ ਜਾ ਰਿਹਾ ਹੈ। ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਸ਼ਰਧਾਲੂਆਂ ਨੂੰ ਬਚਾਉਣ ਲਈ, ਸਰਕਾਰ ਨੇ ਟਰੈਕਟਰਾਂ ਅਤੇ ਟਰੱਕਾਂ 'ਤੇ ਸਪੀਕਰਾਂ ਦੀ ਵਰਤੋਂ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ।
ਐਸਐਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਪੁਲਿਸ ਪ੍ਰਸ਼ਾਸਨ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਸਬੰਧਤ ਜ਼ਿਲ੍ਹਿਆਂ/ਯੂਨਿਟ ਅਧੀਨ ਆਉਂਦੇ ਪੁਲਿਸ ਥਾਣਿਆਂ ਦੇ ਮੁੱਖ ਅਧਿਕਾਰੀਆਂ ਅਤੇ ਟ੍ਰੈਫਿਕ ਇੰਚਾਰਜਾਂ ਰਾਹੀਂ ਟਰੱਕ ਯੂਨੀਅਨਾਂ ਅਤੇ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਹੋਲਾ-ਮੁਹੱਲਾ ਦੌਰਾਨ ਕਿਸੇ ਵੀ ਡਬਲ-ਡੈਕਰ ਟਰੱਕ/ਵਾਹਨ, ਵੱਡੇ ਸਪੀਕਰਾਂ ਵਾਲੀ ਟਰੈਕਟਰ-ਟਰਾਲੀ, ਪ੍ਰੈਸ਼ਰ ਹਾਰਨ ਵਾਲੇ ਮੋਟਰਸਾਈਕਲ ਅਤੇ ਸਾਈਲੈਂਸਰ ਤੋਂ ਬਿਨਾਂ ਮੋਟਰਸਾਈਕਲ ਸਵਾਰਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਵਿੱਚ ਆਉਣ ਦੀ ਆਗਿਆ ਨਾ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਅਤੇ ਕਾਨੂੰਨਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ ਅਤੇ ਸ਼ੋਰ ਪ੍ਰਦੂਸ਼ਣ ਪੈਦਾ ਕਰਨ ਵਾਲੇ ਸਪੀਕਰਾਂ ਨੂੰ ਮੌਕੇ 'ਤੇ ਹੀ ਵਾਹਨਾਂ ਤੋਂ ਹਟਾ ਕੇ ਅੱਗੇ ਭੇਜ ਦਿੱਤਾ ਜਾਵੇਗਾ। ਐਸ.ਐਸ.ਪੀ. ਗੁਲਨੀਤ ਖੁਰਾਣਾ ਨੇ ਕਿਹਾ ਕਿ ਇਹ ਫੈਸਲਾ ਹੋਲਾ-ਮੁਹੱਲਾ ਮੇਲੇ ਦੌਰਾਨ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਸਪੀਕਰਾਂ ਦੀ ਆਵਾਜ਼ ਕਾਰਨ ਹੋਣ ਵਾਲੀ ਪਰੇਸ਼ਾਨੀ ਨੂੰ ਰੋਕਣ ਲਈ ਲਿਆ ਗਿਆ ਹੈ।
In an important announcement for the people of Punjab, the Hola-Mohalla celebrations will take place in Sri Kiratpur Sahib and Sri Anandpur Sahib from March 10 to March 15. To ensure the safety of the devotees and avoid any untoward incidents, the government has imposed a complete ban on the use of speakers on tractors and trucks.
SSP Rupnagar, Gulneet Singh Khurana, stated that the police administration in all districts has been informed ahead of time. Instructions have been given to truck unions and panchayat representatives, through the chief officers and traffic in-charges of local police stations, to prevent double-decker trucks, tractor-trolleys with large speakers, motorcycles with pressure horns, and motorcyclists without silencers from entering Sri Anandpur Sahib during the event.
SSP Khurana further emphasized that action would be taken against individuals violating traffic rules, and speakers causing noise pollution would be removed from vehicles immediately. This measure aims to ensure that devotees, both local and foreign, are not disturbed by loud sounds during the Hola-Mohalla festival.
No comments: