ਜਥੇਦਾਰ ਬਣਦਿਆਂ ਹੀ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤਾ ਵੱਡਾ ਐਲਾਨ, ਪਿਛਲੇ ਹੁਕਮਨਾਮਿਆਂ 'ਤੇ ਸਟੈਂਡ

 ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਹੋਏ ਪਿਛਲੇ ਫੈਸਲੇ ਨਹੀਂ ਬਦਲੇ ਜਾਣਗੇ। 




ਪਿਛਲੇ ਸਾਲ 2 ਦਸੰਬਰ ਨੂੰ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਸਬੰਧੀ ਲਏ ਫੈਸਲੇ ਬਾਰੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਮਤਿ ਦੀ ਰੌਸ਼ਨੀ ਵਿੱਚ ਦਿੱਤੇ ਹੁਕਮਨਾਮਿਆਂ ਨਾਲ ਕੋਈ ਛੇੜਛਾੜ ਨਹੀਂ ਹੋ ਸਕਦੀ ਤੇ ਇਹੀ ਗੱਲ 2 ਦਸੰਬਰ ਨੂੰ ਜਾਰੀ ਹੁਕਮਨਾਮਿਆਂ ’ਤੇ ਇੰਨ ਬਿੰਨ ਲਾਗੂ ਹੁੰਦੀ ਹੈ।


ਉਨ੍ਹਾਂ ਨੇ ਕਿਹਾ ਕਿ ਅਜਿਹੇ ਇਤਰਾਜ਼ਾਂ ਨੂੰ ਧਿਆਨ ਵਿੱਚ ਰੱਖਦਿਆਂ ਭਰਤੀ ਕਮੇਟੀ ਦੇ ਸਬੰਧ ਵਿੱਚ ਮੁੜ ਨਜ਼ਰਸਾਨੀ ਕੀਤੀ ਜਾਵੇਗੀ ਤੇ ਸਬੰਧਤ ਧਿਰਾਂ ਦੇ ਇਤਰਾਜ਼ ਦੂਰ ਕਰਨ ਹਿੱਤ ਫੈਸਲਾ ਲਿਆ ਜਾਵੇਗਾ। ਸਬੰਧਤ ਧਿਰਾਂ ਨੂੰ ਤਕੀਦ ਕੀਤੀ ਜਾਂਦੀ ਹੈ ਕਿ ਉਹ ਇਸ ਸਬੰਧ ਵਿੱਚ ਇੱਕ ਦੂਜੇ ਪ੍ਰਤੀ ਕੁੜੱਤਣ ਭਰੀ ਬਿਆਨਬਾਜੀ ਤੋਂ ਗ਼ੁਰੇਜ਼ ਕਰਨ। ਉਨ੍ਹਾਂ ਕਿਹਾ ਕਿ 2 ਦਸੰਬਰ ਦੇ ਫੈਸਲਿਆਂ ਵਿੱਚ ਇੱਕ ਅਹਿਮ ਫੈਸਲਾ ਪੰਥਕ ਏਕਤਾ ਦਾ ਵੀ ਕੀਤਾ ਗਿਆ ਸੀ ਜਿਸ ਸਬੰਧ ਵਿੱਚ ਦੋਵਾਂ ਧਿਰਾਂ ਵੱਲੋਂ ਹੁਣ ਤੱਕ ਕੋਈ ਉਦਮ ਨਹੀਂ ਕੀਤਾ ਗਿਆ। ਇਸ ਫੈਸਲੇ ਨੂੰ ਲਾਗੂ ਕਰਾਉਣ ਲਈ ਵੀ ਸਬੰਧਤ ਧਿਰਾਂ ਦੇ ਦਾਅਵਿਆਂ ਦੀ ਮੁੜ ਨਜ਼ਰਸਾਨੀ ਕੀਤੀ ਜਾਵੇਗੀ।


ਦੱਸ ਦਈਏ ਕਿ ਉਨ੍ਹਾਂ ਵੱਲ਼ੋਂ ਅੱਜ ਅੰਮ੍ਰਿਤ ਵੇਲੇ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਦੀ ਹਾਜ਼ਰੀ ਵਿੱਚ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਗਿਆਨੀ ਕੁਲਦੀਪ ਸਿੰਘ ਅੰਮ੍ਰਿਤ ਵੇਲੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜੇ ਜਿਸ ਉਪਰੰਤ ਉਹ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਦੇ ਸੇਵਾ ਸੰਭਾਲ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਅਰਦਾਸ ਕੀਤੀ ਤੇ ਉਪਰੰਤ ਪੰਜ ਪਿਆਰਿਆਂ ਨੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਨੂੰ ਦਸਤਾਰ ਭੇਟ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਕੱਤਰ ਪ੍ਰਤਾਪ ਸਿੰਘ ਤੇ ਤਖ਼ਤ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਨੇ ਵੀ ਦਸਤਾਰਾਂ ਭੇਟ ਕੀਤੀਆਂ। ਇਸ ਦੌਰਾਨ ਗ੍ਰੰਥੀ ਸਿੰਘਾਂ ਵੱਲੋਂ ਗਿਆਨੀ ਕੁਲਦੀਪ ਸਿੰਘ ਨੂੰ ਸਿਰੋਪਾਓ ਭੇਟ ਕੀਤੇ ਗਏ।


ਗਿਆਨੀ ਕੁਲਦੀਪ ਸਿੰਘ ਨੇ ਮੌਜੂਦਾ ਪੰਥਕ ਹਾਲਾਤ ਦੇ ਮੱਦੇਨਜ਼ਰ ਸਮੂਹ ਸਿੱਖ ਜਗਤ ਨੂੰ ਇੱਕ ਨਿਸ਼ਾਨ ਹੇਠ ਇਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਪੰਥ ਵੱਲੋਂ ਤਖ਼ਤ ਸਾਹਿਬ ਦੀ ਸੇਵਾ ਸੰਭਾਲ ਦਾ ਮਾਣ ਬਖਸ਼ਣ ’ਤੇ ਦਸਾਂ ਪਾਤਸ਼ਾਹੀਆਂ ਅਤੇ ਗੁਰੂ ਗ੍ਰੰਥ ਸਾਹਿਬ ਦਾ ਸ਼ੁਕਰਾਨਾ ਕੀਤਾ। ਜਥੇਦਾਰ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਜੀਵਨ ਪਾਠੀ ਸਿੰਘ ਵਜੋਂ ਸ਼ੁਰੂ ਕਰਕੇ ਫਿਰ ਧਰਮ ਪ੍ਰਚਾਰ ਦੀ ਸੇਵਾ ਨੂੰ ਚੁਣਿਆ ਸੀ ਤੇ ਗੁਰੂ ਪੰਥ ਦੀ ਸੇਵਾ ਵਿੱਚ ਇੱਕ ਪ੍ਰਚਾਰਕ ਵਜੋਂ ਹੀ ਵਿਚਰਦੇ ਰਹਿਣਗੇ।



ਪੰਥ ਨੂੰ ਦਰਪੇਸ਼ ਧਾਰਮਿਕ, ਸਮਾਜਿਕ ਤੇ ਰਾਜਨੀਤਕ ਮਸਲਿਆਂ ਬਾਰੇ ਗੱਲ ਕਰਦਿਆਂ ਗਿਆਨੀ ਕੁਲਦੀਪ ਸਿੰਘ ਨੇ ਕਿਹਾ ਕਿ ਸਾਡੇ ਬਹੁਤੇ ਮਸਲੇ ਗੁਰੂ ਦਰ ਨਾਲੋਂ ਟੁੱਟਣ ਕਾਰਨ ਪੈਦਾ ਹੋਏ ਹਨ। ਅੱਜ ਧਾਰਮਿਕ ਤੌਰ ’ਤੇ ਸਿੱਖਾਂ ਵਿੱਚ ਬੇਇਤਫਾਕੀ ਵਾਲਾ ਮਾਹੌਲ ਹੈ। ਧਾਰਮਿਕ ਤੇ ਸਿਆਸੀ ਤੌਰ ਤੇ ਯੋਗ ਅਗਵਾਈ ਦੀ ਘਾਟ ਕਾਰਨ ਮਿਲ ਬੈਠ ਕੇ ਮਸਲਿਆਂ ਨੂੰ ਸੁਲਝਾਉਣ ਦੀ ਥਾਂ ਤੇ ਇੱਕ ਦੂਜੇ ਨੂੰ ਨੀਵਾਂ ਦਿਖਾਉਣ ਦਾ ਕੰਮ ਚੱਲ ਰਿਹਾ ਹੈ।


ਜਥੇਦਾਰ ਨੇ ਹੋਲੇ ਮਹੱਲੇ ਦੀ ਵਧਾਈ ਦਿੰਦਿਆਂ ਸਿੱਖ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਗੁਰੂ ਪ੍ਰੇਮ ਵਿੱਚ ਭਿੱਜ ਕੇ ਹੋਲੇ ਮਹੱਲੇ ਦੀਆਂ ਰੌਣਕਾਂ ਵਿੱਚ ਵਾਧਾ ਕਰਨ ਤੇ ਇਸ ਤਿਉਹਾਰ ਨੂੰ ਸੇਵਾ ਸਿਮਰਨ ਸਿੱਖੀ ਦੇ ਜੋਸ਼ ਤੇ ਜਜ਼ਬੇ ਨਾਲ ਖਾਲਸੇ ਦੀ ਪਾਵਨ ਧਰਤੀ ਤੇ ਆ ਕੇ ਮਨਾਉਣ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਗੁਰਚਰਨ ਸਿੰਘ ਕੁਹਾਲਾ, ਚੀਫ਼ ਗੁਰਦੁਆਰਾ ਇੰਸਪੈਕਟਰ ਜਗਦੀਸ਼ ਸਿੰਘ ਬੁੱਟਰ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਵਧੀਕ ਮੈਨੇਜਰ ਹਰਦੇਵ ਸਿੰਘ ਆਦਿ ਮੌਜੂਦ ਸਨ।


The newly appointed Jathedar of Takht Sri Keshgarh Sahib, Giani Kuldeep Singh Gargaj, made a significant statement today, emphasizing that the decisions made by Sri Akal Takht Sahib will remain unchanged. He affirmed that the Hukamnamas issued by Sri Akal Takht Sahib, including those regarding the Shiromani Akali Dal leaders on December 2 last year, will not be altered. He stressed that these decisions, grounded in Gurmat, cannot be tampered with, and this applies to the Hukamnamas issued on December 2 without any exceptions.


Giani Kuldeep Singh announced that a review will be conducted regarding the recruitment committee, and steps will be taken to address the objections of the concerned parties. He also urged these parties to avoid making harsh statements towards one another. A key decision taken on December 2 related to Panthic unity remains unimplemented, and the concerned parties’ claims will be reviewed to ensure this decision is put into action.


Today, in the presence of the Panj Pyares of Takht Sahib, Giani Kuldeep Singh officially assumed the role of Jathedar. He arrived at Takht Sri Kesgarh Sahib in the morning, paid his respects at the Takht, and was then presented with a turban by the Panj Pyares. The Head Granthi of Takht Sri Kesgarh Sahib, Giani Joginder Singh, led prayers before the turban ceremony, and the Takht’s Secretary, Pratap Singh, and Manager, Malkit Singh, also presented turbans. The Granthi Singhs also presented siropas to Giani Kuldeep Singh.


Giani Kuldeep Singh called on the Sikh community worldwide to unite in light of the current challenges facing the Panth. He expressed his gratitude to the ten Patshahis and Guru Granth Sahib for the honor of being entrusted with the responsibility of Takht Sahib on behalf of the Panth. He shared that his journey began as a Pathi Singh and later as a religious preacher, a path he intends to continue in service to the Guru Panth.


Addressing the religious, social, and political challenges facing the Panth, Giani Kuldeep Singh noted that many of the issues have stemmed from a disconnect with the Guru Dar. He pointed out the current atmosphere of religious division among Sikhs and the lack of effective religious and political leadership, which has led to a situation where issues are being handled through conflict instead of dialogue and cooperation.


Finally, in celebration of Hola Mohalla, Giani Kuldeep Singh extended his congratulations to the Sikh youth and invited them to participate in the festival with enthusiasm, reflecting the spirit of Seva Simran Sikhism, and to join the celebrations at the holy land of Khalsa. The event was attended by Shiromani Gurdwara Parbandhak Committee Deputy Secretary Gurcharan Singh Kuhala, Chief Gurdwara Inspector Jagdish Singh Buttar, and Additional Manager of Takht Sri Keshgarh Sahib Hardev Singh.


No comments:

Powered by Blogger.