ਪੰਜਾਬ ਵਾਸੀਆਂ ਲਈ ਅਹਿਮ ਖਬਰ ਆ ਰਹੀ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਬੁਢਾਪਾ ਪੈਨਸ਼ਨਰਾਂ ਨੂੰ ਜਨਵਰੀ 2025 ਤੱਕ 3708.57 ਕਰੋੜ ਰੁਪਏ ਦੀ ਪੈਨਸ਼ਨ ਰਾਸ਼ੀ ਵੰਡੀ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਮੰਤਰੀ ਨੇ ਕਿਹਾ ਕਿ ਰਾਜ ਵਿੱਚ ਵੱਖ-ਵੱਖ ਸ਼੍ਰੇਣੀਆਂ ਦੇ ਕੁੱਲ 34.09 ਲੱਖ ਲਾਭਪਾਤਰੀ ਹਨ, ਜਿਨ੍ਹਾਂ ਵਿੱਚ ਬਜ਼ੁਰਗ, ਅਪਾਹਜ, ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਅਤੇ ਆਸ਼ਰਿਤ ਬੱਚੇ ਸ਼ਾਮਲ ਹਨ।
ਰਾਜ ਵਿੱਚ ਕੁੱਲ 22.64 ਲੱਖ ਸੀਨੀਅਰ ਸਿਟੀਜ਼ਨ ਲਾਭਪਾਤਰੀ ਹਨ, ਜਿਨ੍ਹਾਂ ਨੂੰ ਜਨਵਰੀ 2025 ਤੱਕ ਪੈਨਸ਼ਨ ਰਾਸ਼ੀ ਵਜੋਂ 3708.57 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਲਈ ਕੁੱਲ 5924.50 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਗਿਆ ਹੈ, ਜਿਸ ਵਿੱਚੋਂ ਚਾਲੂ ਸਾਲ ਦੌਰਾਨ ਬੁਢਾਪਾ ਪੈਨਸ਼ਨ ਲਈ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ।
ਉਨ੍ਹਾਂ ਨੇ ਅਧਿਕਾਰੀਆਂ ਨੂੰ ਪੈਨਸ਼ਨ ਫੰਡ ਵਿੱਚ ਬਕਾਇਆ ਰਕਮ ਦਾ ਭੁਗਤਾਨ ਪੈਨਸ਼ਨਰਾਂ ਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਅਦਾ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ। ਪੈਨਸ਼ਨ ਅਦਾਇਗੀ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
Important news is coming for the people of Punjab. Let us tell you that the Punjab government has distributed pension amount of Rs 3708.57 crore to old age pensioners till January 2025. This information was given by Social Security, Women and Child Development Minister Dr. Baljit Kaur. The Minister said that there are a total of 34.09 lakh beneficiaries of various categories in the state, including elderly, disabled, widows and destitute women and dependent children.
There are a total of 22.64 lakh senior citizen beneficiaries in the state, to whom Rs 3708.57 crore has been distributed as pension amount till January 2025. A total budget of Rs 5924.50 crore has been reserved for old age pension and other financial assistance schemes, out of which Rs 4000 crore has been provided for old age pension during the current year.
He has also directed the officers to pay the outstanding amount in the pension fund to the pensioners within the stipulated time limit. Any negligence in pension payment will not be tolerated and the officers/employees found guilty will not be spared.
No comments: