ਸੰਸਦੀ ਕਮੇਟੀ ਨੇ ਲੋਕ ਸਭਾ ਵਿਚ ਗ਼ੈਰ-ਹਾਜ਼ਰੀ ਕਾਰਨ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਲਈ 54 ਦਿਨ ਦੀ ਛੁੱਟੀ ਦੀ ਸਿਫ਼ਾਰਿਸ਼ ਕੀਤੀ ਹੈ।
ਇਸ ਸਬੰਧੀ ਰਿਪੋਰਟ ਹਾਈ ਕੋਰਟ ਵਿਚ ਪੇਸ਼ ਕੀਤੀ ਜਾਵੇਗੀ। ਅੰਮ੍ਰਿਤਪਾਲ ਸਿੰਘ ਵੱਲੋਂ ਇਸ ਬਾਰੇ ਲੋਕ ਸਭਾ ਸਪੀਕਰ ਨੂੰ 2 ਅਰਜ਼ੀਆਂ ਭੇਜੀਆਂ ਗਈਆਂ ਸਨ।
ਦਰਅਸਲ, ਅੰਮ੍ਰਿਤਪਾਲ ਸਿੰਘ 2023 ਤੋਂ NSA ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ। ਉਸ ਨੇ ਜੇਲ੍ਹ ਵਿਚੋਂ ਹੀ 2024 ਵਿਚ ਹੋਈਆਂ ਲੋਕ ਸਭਾ ਚੋਣਾਂ ਵਿਚ ਖਡੂਰ ਸਾਹਿਬ ਤੋਂ ਚੋਣ ਲੜੀ ਸੀ ਤੇ ਵੱਡੇ ਫ਼ਰਕ ਨਾਲ ਇੱਥੇ ਜਿੱਤ ਹਾਸਲ ਕੀਤੀ ਸੀ। ਜੇਲ੍ਹ ਵਿਚ ਬੰਦ ਹੋਣ ਕਾਰਨ ਉਹ ਕਿਸੇ ਵੀ ਲੋਕ ਸਭਾ ਸੈਸ਼ਨ ਵਿਚ ਹਿੱਸਾ ਨਹੀਂ ਲੈ ਸਕਿਆ, ਜਿਸ ਕਾਰਨ ਉਸ ਨੇ ਲੋਕ ਸਭਾ ਸਪੀਕਰ ਨੂੰ ਗ਼ੈਰ-ਹਾਜ਼ਰੀ ਦੀ ਛੁੱਟੀ ਲਈ ਦੋ ਵਾਰ ਬੇਨਤੀ ਕੀਤੀ ਸੀ।
ਇਸ ਮਾਮਲੇ ਵਿਚ ਭਾਜਪਾ ਆਗੂ ਬਿਪਲਬ ਦੇਬ ਦੀ ਪ੍ਰਧਾਨਗੀ ਹੇਠਲੀ ਕਮੇਟੀ ਨੇ ਸਦਨ ਦੀਆਂ ਮੀਟਿੰਗਾਂ ’ਚੋਂ ਮੈਂਬਰਾਂ ਦੀ ਗ਼ੈਰ-ਹਾਜ਼ਰੀ ਬਾਰੇ ਲੋਕ ਸਭਾ ਵਿਚ ਪੇਸ਼ ਕੀਤੀ ਆਪਣੀ ਰਿਪੋਰਟ ਵਿਚ ਕਿਹਾ ਕਿ MP ਅੰਮ੍ਰਿਤਪਾਲ ਸਿੰਘ ਨੇ 24 ਜੂਨ ਤੋਂ 2 ਜੁਲਾਈ (9 ਦਿਨ), 22 ਜੁਲਾਈ ਤੋਂ 9 ਅਗਸਤ (19 ਦਿਨ), 25 ਨਵੰਬਰ ਤੋਂ 20 ਦਸੰਬਰ (26 ਦਿਨ) ਕੁੱਲ ਮਿਲਾ ਕੇ 54 ਦਿਨਾਂ ਦੀ ਗੈਰ-ਹਾਜ਼ਰੀ ਦੀ ਛੁੱਟੀ ਲਈ ਅਰਜ਼ੀਆਂ ਭੇਜੀਆਂ ਸਨ। ਕੇਂਦਰ ਵੱਲੋਂ ਸੰਸਦੀ ਕਮੇਟੀ ਦੀ ਰਿਪੋਰਟ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸਾਹਮਣੇ ਪੇਸ਼ ਕੀਤੀ ਜਾਵੇਗੀ।
The parliamentary committee has recommended that MP Amritpal Singh from Khadoor Sahib be granted a 54-day leave of absence from the Lok Sabha due to his inability to attend sessions. This recommendation will be submitted to the High Court. Amritpal Singh had sent two applications to the Lok Sabha Speaker requesting this leave.
Amritpal Singh has been incarcerated in Dibrugarh Jail, Assam, under the National Security Act (NSA) since 2023. Despite being in jail, he contested the 2024 Lok Sabha elections from Khadoor Sahib and won by a significant margin. His imprisonment has prevented him from participating in any Lok Sabha sessions, prompting him to request leave twice from the Speaker.
The committee, chaired by BJP leader Biplab Deb, presented a report on the absence of members from parliamentary meetings. It stated that Amritpal Singh had requested leave for 54 days in total—9 days from June 24 to July 2, 19 days from July 22 to August 9, and 26 days from November 25 to December 20. The Centre will submit the parliamentary committee's report to the Punjab and Haryana High Court.
No comments: