ਖਡੂਰ ਸਾਹਿਬ ਤੋਂ ਸਾਂਸਦ ਮੈਂਬਰ ਅਤੇ ਆਸਾਮ ਦੀ ਡਿਬਰੁਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਲੈਕੇ ਹਾਈਕੋਰਟ ਤੋਂ ਖ਼ਬਰ ਸਾਹਮਣੇ ਆ ਰਹੀ ਹੈ।
ਕੇਂਦਰ ਸਰਕਾਰ ਨੇ ਅੱਜ ਹਾਈ ਕੋਰਟ ਨੂੰ ਦੱਸਿਆ ਕਿ ਲੋਕ ਸਭਾ ਕਮੇਟੀ ਨੇ ਅੰਮ੍ਰਿਤਪਾਲ ਸਿੰਘ ਸਮੇਤ ਪੰਜ ਹੋਰ ਲੋਕ ਸਭਾ ਸੰਸਦ ਮੈਂਬਰਾਂ ਲਈ ਛੁੱਟੀ ਦੀ ਸਿਫ਼ਾਰਸ਼ ਕੀਤੀ ਹੈ। ਹੁਣ ਇਨ੍ਹਾਂ ਦੀ ਮੈਂਬਰਸ਼ਿਪ ਖਤਮ ਨਹੀਂ ਹੋਵੇਗੀ।
ਅੰਮ੍ਰਿਤਪਾਲ ਸਿੰਘ ਅਪ੍ਰੈਲ 2023 ਤੋਂ ਰਾਸ਼ਟਰੀ ਸੁਰੱਖਿਆ ਐਕਟ (NSA) ਦੇ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਉਨ੍ਹਾਂ ਨੇ ਲੋਕ ਸਭਾ ਸਪੀਕਰ ਨੂੰ ਇੱਕ ਪੱਤਰ ਲਿਖ ਕੇ ਆਪਣੀ ਗੈਰਹਾਜ਼ਰੀ ਦੀ ਇਜਾਜ਼ਤ ਮੰਗੀ ਸੀ। ਉਨ੍ਹਾਂ ਨੇ 24 ਜੂਨ ਤੋਂ 2 ਜੁਲਾਈ (9 ਦਿਨ), 22 ਜੁਲਾਈ ਤੋਂ 9 ਅਗਸਤ (19 ਦਿਨ) ਅਤੇ 25 ਨਵੰਬਰ ਤੋਂ 20 ਦਸੰਬਰ (26 ਦਿਨ) ਤੱਕ ਕੁੱਲ 54 ਦਿਨਾਂ ਦੀ ਛੁੱਟੀ ਮੰਗੀ ਸੀ।
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਹੈ ਕਿ ਜੇਕਰ ਉਹ ਲਗਾਤਾਰ 60 ਦਿਨਾਂ ਤੋਂ ਵੱਧ ਸਮੇਂ ਲਈ ਸੰਸਦ ਸੈਸ਼ਨ ਤੋਂ ਗੈਰਹਾਜ਼ਰ ਰਹਿੰਦੇ ਹਨ ਅਤੇ ਉਨ੍ਹਾਂ ਦੀ ਗੈਰਹਾਜ਼ਰੀ ਨੂੰ ਮਨਜ਼ੂਰੀ ਨਹੀਂ ਦਿੱਤੀ ਜਾਂਦੀ ਹੈ, ਤਾਂ ਉਨ੍ਹਾਂ ਦੀ ਮੈਂਬਰਸ਼ਿਪ ਖ਼ਤਰੇ ਵਿੱਚ ਪੈ ਸਕਦੀ ਹੈ। ਸੰਸਦ ਦੇ ਨਿਯਮਾਂ ਅਨੁਸਾਰ, ਜੇਕਰ ਕੋਈ ਸੰਸਦ ਮੈਂਬਰ 60 ਦਿਨਾਂ ਤੱਕ ਸੈਸ਼ਨ ਵਿੱਚ ਮੌਜੂਦ ਨਹੀਂ ਰਹਿੰਦਾ ਅਤੇ ਉਸਦੀ ਗੈਰਹਾਜ਼ਰੀ ਨੂੰ ਮਨਜ਼ੂਰੀ ਨਹੀਂ ਦਿੱਤੀ ਜਾਂਦੀ, ਤਾਂ ਉਸਦੀ ਮੈਂਬਰਸ਼ਿਪ ਰੱਦ ਕੀਤੀ ਜਾ ਸਕਦੀ ਹੈ।
Recent reports from the High Court regarding Amritpal Singh, the Member of Parliament (MP) from Khadoor Sahib, who is currently imprisoned in Dibrugarh Jail, Assam, have surfaced.
Today, the Central Government informed the High Court that the Lok Sabha Committee has approved leave for Amritpal Singh and five other MPs. This means their membership in the Lok Sabha will remain intact.
Amritpal Singh has been incarcerated in Dibrugarh Jail under the National Security Act (NSA) since April 2023. He had previously written to the Lok Sabha Speaker requesting permission to be absent. He sought leave for a total of 54 days: 9 days from June 24 to July 2, 19 days from July 22 to August 9, and 26 days from November 25 to December 20.
In his petition, MP Amritpal Singh argued that if he remains absent from parliamentary sessions for over 60 consecutive days without approval, his membership could be at risk. According to parliamentary rules, if an MP is absent for more than 60 days without permission, their membership may be cancelled.
No comments: